IMG-LOGO
ਹੋਮ ਪੰਜਾਬ : ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ 3 ਕਿਸਾਨਾਂ ਨੂੰ ਰਿਹਾਅ ਕਰੋ:...

ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ 3 ਕਿਸਾਨਾਂ ਨੂੰ ਰਿਹਾਅ ਕਰੋ: ਸਰਵਣ ਸਿੰਘ ਪੰਧੇਰ

Admin User - Apr 22, 2024 11:06 AM
IMG

ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਅੱਜ ਪੰਜਵੇਂ ਦਿਨ ਵੀ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਪਟੜੀ ’ਤੇ ਜਾਮ ਲਾਇਆ ਗਿਆ।

ਜਿਸ ਕਾਰਨ ਪੰਜਾਬ ਆਉਣ-ਜਾਣ ਵਾਲੀ ਰੇਲ ਗੱਡੀ ਪ੍ਰਭਾਵਿਤ ਹੋਈ ਹੈ। ਇਸ ਨਾਲ ਮਾਲੀ ਨੁਕਸਾਨ ਹੋਣ ਦੇ ਨਾਲ-ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਪੁਲੀਸ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਨਹੀਂ ਕਰਦੀ, ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ।

ਕਿਸਾਨਾਂ ਵੱਲੋਂ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਰੋਕਣ ਤੋਂ ਬਾਅਦ 13 ਫਰਵਰੀ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਰੁਕੇ ਹੋਏ ਹਨ।

Share:

ਸੰਪਾਦਕ ਦਾ ਡੈਸਕ

Aradhyaa

Reporter

ਕੱਪੜ ਛਾਣ

IMG
Watch LIVE TV
indiaoutspeak TV
Subscribe

Get all latest content delivered to your email a few times a month.